ਨਵੀਂ ਦਿੱਲੀ- ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 62ਵੇਂ ਦਿਨ ਵੀ ਜਾਰੀ ਹੈ। ਅੰਦੋਲਨਕਾਰੀ ਕਿਸਾਨ ਅੱਜ ਯਾਨੀ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੱਢ ਰਹੇ ਹਨ। ਗਾਜ਼ੀਪੁਰ ਬਾਰਡਰ ਤੋਂ ਨਿਕਲਿਆ ਕਿਸਾਨਾਂ ਦਾ ਇਕ ਕਾਫ਼ਲਾ ਆਈ.ਟੀ.ਓ. ਪਹੁੰਚ ਗਿਆ ਹੈ। ਕਿਸਾਨਾਂ ਦਾ ਕਾਫ਼ਲਾ ਲਾਲ ਕਿਲ੍ਹੇ ਵੱਲ ਵੱਧ ਰਿਹਾ ਹੈ। ਪੁਲਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਕਿਸਾਨ ਰੁਕਣ ਲਈ ਤਿਆਰ ਨਹੀਂ ਹਨ। ਪੁਲਸ ਵਲੋਂ ਲਗਾਤਾਰ ਹੰਝੂ ਗੈਸ ਦੇ ਗੋਲ਼ੇ ਦਾਗ਼ੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਤੱਕ 11ਵੇਂ ਗੇੜ੍ਹ ਦੀਆਂ ਬੈਠਕਾਂ ਹੋ ਚੁਕੀਆਂ ਹਨ ਪਰ ਸਾਰੀਆਂ ਬੇਸਿੱਟ ਹੀ ਰਹੀਆਂ। ਅਖ਼ਰੀਲੇ ਗੇੜ੍ਹ ਦੀ ਗੱਲਬਾਤ ਦੌਰਾਨ ਸਰਕਾਰ ਵਲੋਂ ਕਿਸਾਨਾਂ ਦੀ ਮੰਗ ਅਨੁਸਾਰ ਕਾਨੂੰਨ ਰੱਦ ਕੀਤੇ ਜਾਣ ਤੋਂ ਸਾਫ਼ ਇਨਕਾਰ ਕਰ ਦੇਣ ਨਾਲ ਕਿਸਾਨਾਂ ਵਲੋਂ ਪਹਿਲਾਂ ਤੋਂ ਹੀ ਨਿਰਧਾਰਤ ਪ੍ਰੋਗਰਾਮ ਅਨੁਸਾਰ ਅੱਜ ਕੌਮੀ ਰਾਜਧਾਨੀ ਦਿੱਲੀ ਦੀਆਂ ਸੜਕਾਂ ’ਤੇ ਟਰੈਕਟਰ ਪਰੇਡ ਕਰਕੇ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ।