ਅਹਿਮਦਾਬਾਦ – ਭਾਰਤ ਅਤੇ ਇੰਗਲੈਂਡ ਵਿਚਾਲੇ ਚੱਲ ਰਹੀ ਪੰਜ ਮੈਚਾਂ ਦੀ T-20 ਸੀਰੀਜ਼ ਦੇ ਬਚੇ ਹੋਏ ਤਿੰਨ ਮੈਚ ਦਰਸ਼ਕਾਂ ਦੇ ਬਿਨਾਂ ਖੇਡੇ ਜਾਣਗੇ। 16,18 ਤੇ 20 ਮਾਰਚ ਨੂੰ ਅਹਿਮਦਾਬਾਦ ਦੇ ਨਰੇਂਦਰ ਮੋਦੀ ਸਟੇਡੀਅਮ ‘ਚ ਹੋਣ ਵਾਲੇ ਤਿੰਨਾਂ ਮੈਚਾਂ ‘ਚ ਦਰਸ਼ਕਾਂ ਦੀ ਐਂਟਰੀ ਨਹੀਂ ਹੋ ਸਕੇਗੀ। ਹਾਲਾਂਕਿ ਇਨ੍ਹਾਂ ਮੈਚਾਂ ਦੇ ਲਈ ਟਿਕਟਾਂ ਦੀ ਵਿਕਰੀ ਹੋ ਚੁੱਕੀ ਹੈ। ਅਜਿਹੇ ‘ਚ ਦਰਸ਼ਕਾਂ ਨੂੰ ਉਨ੍ਹਾਂ ਦਾ ਪੈਸਾ ਵਾਪਿਸ ਕਰ ਦਿੱਤਾ ਜਾਵੇਗਾ।
ਟਿਕਟਾਂ ਖ਼ਰੀਦਣ ਵਾਲੇ ਦਰਸ਼ਕਾਂ ਨੂੰ ਰਿਫ਼ੰਡ ਦਿੱਤਾ ਜਾਵੇਗਾ। ਕੋਰੋਨਾ ਮਾਮਲਿਆਂ ਦੀ ਵਧਦੀ ਗਿਣਤੀ ਕਾਰਨ ਗੁਜਰਾਤ ਕ੍ਰਿਕਟ ਐਸੋਸੀਏਸ਼ਨ (GCA) ਨੇ ਭਾਰਤ ਤੇ ਇੰਗਲੈਂਡ ਦੇ ‘ਚ ਬਾਕੀ T-20 ਅੰਤਰਰਾਸ਼ਟਰੀ ਮੈਚਾਂ ਦਾ ਆਯੋਜਨ ਅਹਿਮਦਾਬਾਦ ‘ਚ ਨਰੇਂਦਰ ਮੋਦੀ ਸਟੇਡੀਅਮ ‘ਚ ਬੰਦ ਦਰਵਾਜ਼ਿਆਂ ਦੇ ਪਿੱਛੇ ਕਰਨ ਦਾ ਫ਼ੈਸਲਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੋਦੀ ਸਟੇਡੀਅਮ ‘ਚ ਭਾਰਤ ਤੇ ਇੰਗਲੈਂਡ ਵਿਚਾਲੇ ਦੋ T-20 ਮੈਚ ਖੇਡੇ ਜਾ ਚੁੱਕੇ ਹਨ ਅਤੇ ਟੈੱਸਟ ਸੀਰੀਜ਼ ਵੀ ਖੇਡੀ ਜਾ ਚੁੱਕੀ ਹੈ।