ਬੌਲੀਵੁਡ ਅਦਾਕਾਰਾ ਪ੍ਰਿਅੰਕਾ ਚੋਪੜਾ ਅਕਸਰ ਹੀ ਆਪਣੀਆਂ ਲੁੱਕਸ ਕਰ ਕੇ ਚਰਚਾ ‘ਚ ਰਹਿੰਦੀ ਹੈ। ਹਾਲ ਹੀ ‘ਚ ਉਸ ਨੇ ਇਨਸਟਾਗ੍ਰੈਮ ‘ਤੇ ਪੀਲੇ ਰੰਗ ਦੀ ਇੱਕ ਪੋਸ਼ਾਕ ਨਾਲ ਤਸਵੀਰ ਸਾਂਝੀ ਕੀਤੀ ਹੈ ਜੋ ਸੋਸ਼ਲ ਮੀਡੀਆ ਉੱਪਰ ਕਾਫ਼ੀ ਪਸੰਦ ਕੀਤੀ ਜਾ ਰਹੀ ਹੈ। ਪ੍ਰਿਅੰਕਾ ਚੋਪੜਾ ਦੀ ਇਸ ਤਸਵੀਰ ‘ਤੇ 17 ਲੱਖ ਤੋਂ ਵੱਧ ਲੋਕਾਂ ਨੇ ਆਪਣੇ ਪ੍ਰਤੀਕਰਮ ਦਿੱਤਾ ਹੈ, ਪਰ ਕੀ ਤੁਹਾਨੂੰ ਪਤਾ ਹੈ ਕਿ ਪ੍ਰਿਅੰਕਾ ਦੀ ਡਰੈੱਸ ਕਿੰਨੇ ਦੀ ਹੈ? ਪ੍ਰਿਅੰਕਾ ਚੋਪੜਾ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ਹੈ, ”ਸੂਰਜ ਦੀ ਰੋਸ਼ਨੀ ਇਨ੍ਹੀਂ ਦਿਨੀਂ ਕੁਝ ਵੱਖਰੇ ਤਰੀਕੇ ਨਾਲ ਅਸਰ ਕਰ ਰਹੀ ਹੈ।”
ਤਸਵੀਰ ‘ਚ ਉਹ ਬੇਹੱਦ ਖ਼ੂਬਸੂਰਤ ਨਜ਼ਰ ਦਿਸ ਰਹੀ ਹੈ ਜਿਸ ਦਾ ਵੱਡਾ ਕਾਰਨ ਹੈ ਉਸ ਦੀ ਪੋਸ਼ਾਕ। ਪ੍ਰਿਅੰਕਾ ਚੋਪੜਾ ਦੀ ਇਹ ਡਰੈੱਸ ਇੱਕ ਲੱਖ ਦੋ ਲੱਖ ਨਹੀਂ ਸਗੋਂ ਬਾਜ਼ਾਰ ‘ਚ ਇਸ ਦੀ ਕੀਮਤ ਚਾਰ ਲੱਖ ਰੁਪਏ ਹੈ। ਪ੍ਰਿਅੰਕਾ ਚੋਪੜਾ ਦੀ ਇਸ ਤਸਵੀਰ ‘ਤੇ ਉਸ ਦੇ ਸਾਥੀ ਕਲਾਕਾਰਾਂ ਅਤੇ ਸੈਲੇਬ੍ਰਿਟੀਜ਼ ਨੇ ਵੀ ਕਾਫ਼ੀ ਤਾਰੀਫ਼ ਕਰ ਰਹੇ ਹਨ।
ਦੱਸ ਦਈਏ ਕਿ ਪ੍ਰਿਅੰਕਾ ਚੋਪੜਾ ਦੀ ਇਸ ਪੋਸਟ ‘ਤੇ ਪ੍ਰਸ਼ੰਸਕ ਵੀ ਆਪਣਾ ਰਿਐਕਸ਼ਨ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ ਹੈ ਕਿ ਤੁਹਾਡੀ ਮੁਸਕਾਨ ਹੀ ਤੁਹਾਡੀ ਪਛਾਣ ਹੈ। ਇੱਕ ਹੋਰ ਯੂਜ਼ਰ ਨੇ ਲਿਖਿਆ ਹੈ ਕਿ ਇਹ ਡਰੈੱਸ ਤੁਹਾਡੇ ਉੱਪਰ ਫ਼ੱਬ ਰਹੀ ਹੈ। ਉੱਥੇ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ ਹੈ ਕਿ ਤੁਹਾਨੂੰ ਕਿਸੇ ਦੀ ਨਜ਼ਰ ਨਾ ਲੱਗੇ।
ਦੱਸਣਯੋਗ ਹੈ ਕਿ ਬੌਲੀਵੁਡ ਅਤੇ ਹੌਲੀਵੁਡ ਅਦਾਕਾਰਾ ਪ੍ਰਿਅੰਕਾ ਚੋਪੜਾ ਇਨ੍ਹੀਂ ਦਿਨੀਂ ਅਮਰੀਕਾ ‘ਚ ਹੈ। ਹਾਲ ਹੀ ‘ਚ ਉਸ ਨੇ ਆਪਣੇ ਇੰਡੀਅਨ ਰੈਸਟੋਰੈਂਟ ਸੋਨਾ ਦੀ ਸ਼ੁਰੂਆਤ ਕੀਤੀ ਸੀ। ਇਸ ਰੈਸਟੋਰੈਂਟ ਦੀਆਂ ਕਈ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਲਿਖਿਆ ਹੈ, ”ਇਸ ਰੈਸਟੋਰੈਂਟ ‘ਚ ਅਸੀਂ ਤੁਹਾਨੂੰ ਦੇਸੀ ਖਾਣਾ ਖੁਆਵਾਂਗੇ। ਤੁਹਾਡਾ ਸਾਰਿਆਂ ਦਾ ਦਿਲੋਂ ਸਵਾਗਤ ਹੈ।”