ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੱਛਮੀ ਬੰਗਾਲ ਅੰਦਰ ਵਿਧਾਨ ਸਭਾ ਚੋਣਾਂ ’ਚ ਭਾਰੀ ਬਹੁਮਤ ਹਾਸਲ ਕਰਨ ਤੇ ਮਮਤਾ ਬੈਨਰਜੀ ਨੂੰ ਵਧਾਈ ਦਿੱਤੀ ਹੈ। ਬੀਬੀ ਜਗੀਰ ਕੌਰ ਨੇ ਆਖਿਆ ਕਿ ਮਮਤਾ ਬੈਨਰਜੀ ਨੇ ਕਠਨ ਹਲਾਤਾਂ ਅੰਦਰ ਭਾਰੀ ਦਬਾਅ ਹੋਣ ਦੇ ਬਾਵਜੂਦ ਸ਼ੇਰਾਂ ਵਾਂਗ ਮੁਕਾਬਲਾ ਦਿੰਦਿਆਂ ਆਪਣੇ ਲੋਕਾਂ ਦਾ ਭਰੋਸਾ ਜਿੱਤਿਆ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਆਪਣੇ ਲੋਕਾਂ ਨਾਲ ਖਡ਼੍ਹਨਾ ਅਤੇ ਸਥਾਨਕ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣਾ ਹੀ ਬਿਹਤਰ ਨਤੀਜੇ ਦਿੰਦਾ ਹੈ। ਅਜਿਹਾ ਮਮਤਾ ਬੈਨਰਜੀ ਨੇ ਸਿੱਧ ਕਰ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਜਨਾਨੀਆਂ ਨੂੰ ਆਪਣੇ ਖਿਤੇ ਦੀ ਬਿਹਤਰੀ ਲਈ ਇਸੇ ਤਰ੍ਹਾਂ ਹੀ ਅੱਗੇ ਵੱਧ ਕੇ ਯੋਗਦਾਨ ਪਾਉਣਾ ਚਾਹੀਦਾ ਹੈ।